Text copied!
Bibles in Panjabi

ਜ਼ਬੂਰ 68:18-23 in Panjabi

Help us?

ਜ਼ਬੂਰ 68:18-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19 ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
20 ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21 ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
22 ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23 ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ