Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 68

ਜ਼ਬੂਰ 68:19-30

Help us?
Click on verse(s) to share them!
19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
22ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
26ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!
27ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
28ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।

Read ਜ਼ਬੂਰ 68ਜ਼ਬੂਰ 68
Compare ਜ਼ਬੂਰ 68:19-30ਜ਼ਬੂਰ 68:19-30