22 ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23 ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24 ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25 ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
26 ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!
27 ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
28 ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!