Text copied!
Bibles in Panjabi

ਜ਼ਬੂਰ 68:23-33 in Panjabi

Help us?

ਜ਼ਬੂਰ 68:23-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24 ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25 ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
26 ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ!
27 ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
28 ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29 ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30 ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
31 ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
32 ਹੇ ਧਰਤੀ ਦੀਓ ਰਾਜਧਾਨੀਓ, ਪਰਮੇਸ਼ੁਰ ਲਈ ਗਾਓ, ਪ੍ਰਭੂ ਲਈ ਭਜਨ ਕੀਰਤਨ ਕਰੋ। ਸਲਹ।
33 ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ