28 ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29 ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30 ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।