6ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।
7ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ,। ਸਲਹ।
8ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।