Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 69

ਜ਼ਬੂਰ 69:1-6

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ। ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ!
2ਮੈਂ ਡਾਢੇ ਚਿੱਕੜ ਵਿੱਚ ਧੱਸ ਚੱਲਿਆ ਹਾਂ, ਜਿੱਥੇ ਖਲੋਤਾ ਨਹੀਂ ਜਾਂਦਾ, ਮੈਂ ਡੂੰਘੇ ਪਾਣੀ ਵਿੱਚ ਪੈ ਗਿਆ, ਜਿੱਥੇ ਹੜ੍ਹ ਮੇਰੇ ਉੱਤੋਂ ਦੀ ਲੰਘਦਾ ਜਾਂਦਾ ਹੈ।
3ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ-ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ!
4ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।
5ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।
6ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।

Read ਜ਼ਬੂਰ 69ਜ਼ਬੂਰ 69
Compare ਜ਼ਬੂਰ 69:1-6ਜ਼ਬੂਰ 69:1-6