Text copied!
Bibles in Panjabi

ਜ਼ਬੂਰ 69:13-25 in Panjabi

Help us?

ਜ਼ਬੂਰ 69:13-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।
14 ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!
15 ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!
16 ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
17 ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ।
18 ਮੇਰੇ ਨੇੜੇ ਆ ਅਤੇ ਮੈਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ!
19 ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।
20 ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ।
21 ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।
22 ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!
23 ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!
24 ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!
25 ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ