Text copied!
Bibles in Panjabi

ਜ਼ਬੂਰ 69:21-28 in Panjabi

Help us?

ਜ਼ਬੂਰ 69:21-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ।
22 ਉਨ੍ਹਾਂ ਦੀ ਮੇਜ਼ ਉਨ੍ਹਾਂ ਦੇ ਲਈ ਫ਼ਾਹੀ ਬਣ ਜਾਵੇ, ਅਤੇ ਜਦ ਉਹ ਸੁੱਖ-ਸਾਂਦ ਹਨ ਉਹ ਫੰਦਾ ਬਣ ਜਾਵੇ!
23 ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਜੋ ਉਹ ਨਾ ਵੇਖਣ, ਅਤੇ ਉਨ੍ਹਾਂ ਦੇ ਲੱਕ ਸਦਾ ਕੰਬਦੇ ਰਹਿਣ!
24 ਆਪਣਾ ਰੋਹ ਉਨ੍ਹਾਂ ਉੱਤੇ ਢਾਲ਼ ਦੇ, ਅਤੇ ਤੇਰੇ ਕ੍ਰੋਧ ਦੀ ਤੇਜ਼ੀ ਉਨ੍ਹਾਂ ਨੂੰ ਫੜ ਲਵੇ!
25 ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
26 ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
27 ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
28 ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ