25 ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
26 ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
27 ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
28 ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।
29 ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।
30 ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,
31 ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।
32 ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!
33 ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।