Text copied!
Bibles in Panjabi

ਜ਼ਬੂਰ 69:5-9 in Panjabi

Help us?

ਜ਼ਬੂਰ 69:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।
6 ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।
7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
8 ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
9 ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ