6ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!।
7ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
8ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
9ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
10ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!