1ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
2ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
3ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
4ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,