Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 6

ਜ਼ਬੂਰ 6:1-6

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।
2ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
3ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
4ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
5ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?
6ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।

Read ਜ਼ਬੂਰ 6ਜ਼ਬੂਰ 6
Compare ਜ਼ਬੂਰ 6:1-6ਜ਼ਬੂਰ 6:1-6