Text copied!
Bibles in Panjabi

ਜ਼ਬੂਰ 6:2-9 in Panjabi

Help us?

ਜ਼ਬੂਰ 6:2-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।
3 ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?
4 ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,
5 ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?
6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
9 ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
ਜ਼ਬੂਰ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ