7ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
8ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
9ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
10ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।