10ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
11ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
12ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
13ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
14ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।