12ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
13ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
14ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
16ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
17ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
18ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
19ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?