14 ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
16 ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
18 ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?