16ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
17ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
18ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
19ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
20ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।