19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21 ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22 ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
23 ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
24 ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।