Text copied!
Bibles in Panjabi

ਜ਼ਬੂਰ 71:2-6 in Panjabi

Help us?

ਜ਼ਬੂਰ 71:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!
3 ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
4 ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!
5 ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।
6 ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ