Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 71

ਜ਼ਬੂਰ 71:3-8

Help us?
Click on verse(s) to share them!
3ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
4ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!
5ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।
6ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
7ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
8ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।

Read ਜ਼ਬੂਰ 71ਜ਼ਬੂਰ 71
Compare ਜ਼ਬੂਰ 71:3-8ਜ਼ਬੂਰ 71:3-8