7 ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
8 ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
9 ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
10 ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
11 ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
12 ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
13 ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
14 ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
16 ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।