8ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
9ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
10ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
11ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।