Text copied!
Bibles in Panjabi

ਜ਼ਬੂਰ 71:8-23 in Panjabi

Help us?

ਜ਼ਬੂਰ 71:8-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
9 ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
10 ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
11 ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ।
12 ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
13 ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
14 ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
16 ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
18 ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21 ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22 ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
23 ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ