Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 72

ਜ਼ਬੂਰ 72:1-16

Help us?
Click on verse(s) to share them!
1ਸੁਲੇਮਾਨ ਦਾ ਗੀਤ। ਹੇ ਪਰਮੇਸ਼ੁਰ ਪਾਤਸ਼ਾਹ ਤੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।
2ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।
3ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
4ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
5ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
6ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
7ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।
8ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।
9ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
10ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
11ਸਗੋਂ ਸਾਰੇ ਰਾਜੇ ਉਹ ਦੇ ਅੱਗੇ ਮੱਥਾ ਟੇਕਣਗੇ, ਸਾਰੀਆਂ ਕੌਮਾਂ ਉਸ ਦੀ ਸੇਵਾ ਕਰਨਗੀਆਂ।
12ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।
13ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
14ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
15ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!

Read ਜ਼ਬੂਰ 72ਜ਼ਬੂਰ 72
Compare ਜ਼ਬੂਰ 72:1-16ਜ਼ਬੂਰ 72:1-16