14ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
15ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
16ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!
17ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।
18ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,