3ਪਰਬਤ ਤੇ ਪਹਾੜੀਆਂ ਪਰਜਾ ਲਈ ਧਰਮ ਦੇ ਕਾਰਨ ਖੁਸ਼ਹਾਲੀ ਲਿਆਉਣਗੇ।
4ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
5ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
6ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।