4 ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।
5 ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।
6 ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।
7 ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।
8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ।
9 ਉਜਾੜ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ!
10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,