1ਆਸਾਫ਼ ਦਾ ਭਜਨ। ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
2ਪਰ ਮੈਂ ਹੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
3ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
4ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
5ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
6ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।