11 ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
12 ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
13 ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14 ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।