Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 73

ਜ਼ਬੂਰ 73:13-28

Help us?
Click on verse(s) to share them!
13ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
17ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
21ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
22ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
23ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
27ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!
28ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।

Read ਜ਼ਬੂਰ 73ਜ਼ਬੂਰ 73
Compare ਜ਼ਬੂਰ 73:13-28ਜ਼ਬੂਰ 73:13-28