Text copied!
Bibles in Panjabi

ਜ਼ਬੂਰ 73:14-26 in Panjabi

Help us?

ਜ਼ਬੂਰ 73:14-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15 ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16 ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
17 ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18 ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19 ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20 ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
21 ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
22 ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
23 ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25 ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
26 ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
ਜ਼ਬੂਰ 73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ