17ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!