18ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।