19 ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20 ਹੇ ਪ੍ਰਭੂ, ਸੁਫ਼ਨੇ ਤੋਂ ਜਾਗਣ ਵਾਂਗੂੰ ਜਦ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।
21 ਮੇਰਾ ਮਨ ਤਾਂ ਕੌੜਾ ਹੋਇਆ, ਅਤੇ ਮੇਰਾ ਦਿਲ ਛੇਦਿਆ ਗਿਆ,
22 ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
23 ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25 ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।