2ਪਰ ਮੈਂ ਹੋ ਹਾਂ, ਮੇਰੇ ਪੈਰ ਫਿਸਲਣ, ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
3ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ, ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
4ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ, ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
5ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
6ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
7ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
8ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
9ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
11ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
12ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
13ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,