22ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।
23ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।