23 ਫੇਰ ਮੈਂ ਸਦਾ ਤੇਰੇ ਸੰਗ ਹਾਂ, ਤੂੰ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25 ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।
26 ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।