6ਇਸ ਲਈ ਘਮੰਡ ਉਨ੍ਹਾਂ ਦੇ ਗਲੇ ਦੀ ਜੰਜ਼ੀਰ ਹੈ, ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
7ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ ਹੋਈਆਂ ਹਨ, ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
8ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
9ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,