8 ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ ਗੱਲਾਂ ਕਰਦੇ ਹਨ, ਓਹ ਹੰਕਾਰ ਨਾਲ ਬੋਲਦੇ ਹਨ।
9 ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10 ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
11 ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?