9ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ, ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
11ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰ੍ਹਾਂ ਜਾਣਦਾ ਹੈ? ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
12ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।
13ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,