12 ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13 ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14 ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
15 ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।