Text copied!
Bibles in Panjabi

ਜ਼ਬੂਰ 74:13-18 in Panjabi

Help us?

ਜ਼ਬੂਰ 74:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14 ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
15 ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
16 ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
17 ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
18 ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ