16 ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
17 ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।
18 ਹੇ ਯਹੋਵਾਹ, ਤੂੰ ਇਹ ਨੂੰ ਚੇਤੇ ਰੱਖ ਕਿ ਵੈਰੀ ਨੇ ਨਿੰਦਿਆ ਕੀਤੀ, ਅਤੇ ਮੂਰਖ ਲੋਕਾਂ ਨੇ ਤੇਰੇ ਨਾਮ ਉੱਤੇ ਕੁਫ਼ਰ ਬਕਿਆ ਹੈ!
19 ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
20 ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21 ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
22 ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!