19ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!
20ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!
21ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।