2ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।
3ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।