Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 74

ਜ਼ਬੂਰ 74:3-17

Help us?
Click on verse(s) to share them!
3ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।
4ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
8ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
9ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
10ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
14ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।
15ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
16ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ।
17ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।

Read ਜ਼ਬੂਰ 74ਜ਼ਬੂਰ 74
Compare ਜ਼ਬੂਰ 74:3-17ਜ਼ਬੂਰ 74:3-17