Text copied!
Bibles in Panjabi

ਜ਼ਬੂਰ 74:4-13 in Panjabi

Help us?

ਜ਼ਬੂਰ 74:4-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੇਰੇ ਵਿਰੋਧੀ ਤੇਰੀ ਪਰਜਾ ਵਿੱਚ ਗੱਜਦੇ ਰਹੇ, ਉਨ੍ਹਾਂ ਨੇ ਨਿਸ਼ਾਨ ਲਈ ਆਪਣੇ ਝੰਡੇ ਖੜੇ ਕੀਤੇ ਹਨ।
5 ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
6 ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
7 ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ, ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
8 ਉਨ੍ਹਾਂ ਨੇ ਆਪਣੇ ਮਨ ਵਿੱਚ ਆਖਿਆ ਹੈ, ਆਓ, ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੀ ਦਬਾ ਦੇਈਏ! ਉਨ੍ਹਾਂ ਨੇ ਦੇਸ ਵਿੱਚ ਪਰਮੇਸ਼ੁਰ ਦੇ ਸਾਰੇ ਸਭਾ ਘਰਾਂ ਨੂੰ ਫੂਕ ਸੁੱਟਿਆ ਹੈ।
9 ਅਸੀਂ ਹੁਣ ਕੋਈ ਨਿਸ਼ਾਨ ਨਹੀਂ ਵੇਖਦੇ, ਹੁਣ ਕੋਈ ਨਬੀ ਨਹੀਂ ਰਿਹਾ, ਨਾ ਕੋਈ ਸਾਡੇ ਵਿੱਚ ਜਾਣਦਾ ਹੈ ਕਿ ਅਜਿਹਾ ਕਦੋਂ ਤੱਕ ਰਹੇਗਾ।
10 ਕਦੋਂ ਤੱਕ, ਹੇ ਪਰਮੇਸ਼ੁਰ, ਵਿਰੋਧੀ ਨਿੰਦਿਆ ਕਰੇਗਾ? ਭਲਾ, ਵੈਰੀ ਸਦਾ ਤੱਕ ਤੇਰੇ ਨਾਮ ਉੱਤੇ ਕੁਫ਼ਰ ਬਕੇਗਾ?
11 ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!
12 ਪਰ ਪਰਮੇਸ਼ੁਰ ਪ੍ਰਾਚੀਨ ਕਾਲ ਤੋਂ ਮੇਰਾ ਪਾਤਸ਼ਾਹ ਹੈ, ਉਹ ਧਰਤੀ ਉੱਤੇ ਛੁਟਕਾਰੇ ਦੇ ਕੰਮ ਕਰਦਾ ਆਇਆ ਹੈ।
13 ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।
ਜ਼ਬੂਰ 74 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ